ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਜੀਵ ਕੌਂਡਲ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਈ ਇਸ ਮੀਟਿੰਗ ਵਿੱਚ ਮੁੱਖ ਮੁੱਦਾ ਮਹਿਕਮੇ ਵਿੱਚ ਕੰਮ ਕਰਦੇ ਮੰਡਲ ਨੰਬਰ 1 ਜਲੰਧਰ ਦੇ ਇਨਲਿਸਟਮੈਂਟ ਵਾਲੇ ਵਰਕਰਾਂ ਨੂੰ ਪਿਛਲੇ ਦੋ ਮਹੀਨਿਆਂ ਜੁਲਾਈ ਅਤੇ ਅਗਸਤ ਦੀ ਤਨਖਾਹ ਨਹੀਂ ਮਿਲੀ ਅਤੇ ਹੁਣ ਤੀਸਰਾ ਮਹੀਨਾ ਸ਼ੁਰੂ ਹੋ ਗਿਆ ਹੈ ਇਸ ਸੰਬੰਧੀ ਜਦੋਂ ਮਹਿਕਮੇ ਦੇ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ ਇੱਕ ਦੇ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਅਸੀਂ ਤਨਖਾਹਾਂ ਸਬੰਧੀ ਫੰਡਾਂ ਦੀ ਡਿਮਾਂਡ ਹੈੱਡ ਆਫਿਸ ਤੋਂ ਕੀਤੀ ਹੈ ਪਰ ਅਜੇ ਤੱਕ ਫੰਡ ਜਾਰੀ ਨਹੀਂ ਹੋਏ ਜਥੇਬੰਦੀ ਮੰਗ ਕਰਦੀ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਪਹਿਲਾਂ ਹੀ ਤਨਖਾਹ ਬਹੁਤ ਘੱਟ ਮਿਲ ਰਹੀ ਹੈ ਅਤੇ ਹੁਣ ਦੋ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਅਜੇ ਤੱਕ ਤਨਖਾਹ ਨਹੀਂ ਮਿਲੀ ਜਿਸ ਨਾਲ ਇਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੋ ਰਿਹਾ ਹੈ ਜਥੇਬੰਦੀ ਦੀ ਪੈਨਲ ਮੀਟਿੰਗ ਪੱਚੀ ਅਗਸਤ ਨੂੰ ਮਹਿਕਮੇ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਮਹਿਕਮੇ ਦੇ ਉੱਚ ਅਧਿਕਾਰੀ ਪ੍ਰਮੁੱਖ ਸਕੱਤਰ ਐਚਓਡੀ ਡਿਪਟੀ ਡਾਇਰੈਕਟਰ ਚੀਫ ਇੰਜਨੀਅਰ ਨਾਲ ਹੋਈ ਸੀ ਇਸ ਮੀਟਿੰਗ ਵਿੱਚ ਵੀ ਇਨ੍ਹਾਂ ਦੀਆਂ ਤਨਖਾਹਾਂ ਦਾ ਮੁੱਦਾ ਚੱਲਿਆ ਸੀ ਅਤੇ ਮਾਣਯੋਗ ਕੈਬਨਿਟ ਮੰਤਰੀ ਵੱਲੋਂ ਦੋ ਘੰਟੇ ਵਿੱਚ ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਨ ਲਈ ਕਿਹਾ ਗਿਆ ਸੀ ਪਰ ਅੱਜ ਤੱਕ ਇਹ ਫੰਡ ਜਾਰੀ ਨਹੀਂ ਕੀਤੇ ਗਏ ਜਿਸ ਕਾਰਨ ਜਥੇਬੰਦੀ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅੱਜ ਮੀਟਿੰਗ ਵਿਚ ਜਥੇਬੰਦੀ ਵੱਲੋਂ ਫ਼ੈਸਲਾ ਲਿਆ ਗਿਆ ਕਿ ਜੇਕਰ 16 ਸਤੰਬਰ ਤੱਕ ਇਨ੍ਹਾਂ ਮੁਲਾਜ਼ਮਾਂ ਦੀ ਤਨਖ਼ਾਹ ਨਾ ਜਾਰੀ ਹੋਈ ਤਾਂ ਜਥੇਬੰਦੀ ਵੱਲੋਂ 19 ਸਤੰਬਰ ਨੂੰ ਮਾਣਯੋਗ ਡਿਪਟੀ ਕਮਿਸ਼ਨਰ ਜਲੰਧਰ ਦੇ ਦਫਤਰ ਸਾਹਮਣੇ ਜਥੇਬੰਦੀ ਰੋਸ ਰੈਲੀ ਕਰੇਗੀ ਅੱਜ ਦੀ ਇਸ ਮੀਟਿੰਗ ਵਿਚ ਨਰਿੰਦਰ ਸਿੰਘ ਰਾਜਨ ਕੁਮਾਰ ਰਾਮ ਲਾਲ ਜਸਵੰਤ ਸਿੰਘ ਬਾਸਦੇਵਪਾਲ ਭੋਪਾਲ ਸਿੰਘ ਮਨੂ ਸਿੰਘ ਸੁਖਵਿੰਦਰ ਸਿੰਘ ਭੁਪਿੰਦਰ ਸਿੰਘ ਬਲਵਿੰਦਰ ਸਿੰਘ ਚੇਤੂ ਰਾਮ ਕਮਲਾ ਪ੍ਰਸਾਦ ਸੁਨੀਲ ਕੁਮਾਰ ਆਦਿ ਮੈਂਬਰ ਸ਼ਾਮਲ ਹੋਏ


